Bible 2 India Mobile
[VER] : [PUNJABI]     [PL]  [PB] 
 <<  Psalms 74 >> 

1ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆ ਕਿਉਂ ਉੱਠਦਾ ਹੈ ?

2ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾਂ ਹੈ ।

3ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ ।

4ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ ।

5ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ !

6ਹੁਣ ਉਹਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ !

7ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ ।

8ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ ।

9ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ ।

10ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ ?

11ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ ? ਉਹ ਨੂੰ ਆਪਣੀ ਬਗਲ ਵਿਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ !

12ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ ।

13ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ ।

14ਤੂੰ ਲਿਵਯਾਥਾਨ ਦਿਆਂ ਸਿਰਾਂ ਨੂੰ ਫ਼ਿਹ ਸੁੱਟਿਆ, ਤੂੰ ਉਹ ਰੋਹੀ ਦੇ ਵਾਸੀਆਂ ਨੂੰ ਖੁਆਇਆ ।

15ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ ।

16ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ ।

17ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਉਨ੍ਹਾਂਲ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ ।

18ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ !

19ਆਪਣੀ ਖੁਮਰੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ !

20ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ !

21ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ ।

22ਹੇ ਪਰਮੇਸ਼ੁਰ, ਉੱਠ, ਆਪਣਾ ਮੁਦੱਪਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ !

23ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫਾਂ ਦਾ ਰੌਲਾ ਨਿੱਤ ਉੱਠਦਾ ਰਹਿੰਦਾ ਹੈ ।



 <<  Psalms 74 >> 


Bible2india.com
© 2010-2025
Help
Single Panel

Laporan Masalah/Saran