Bible 2 India Mobile
[VER] : [PUNJABI]     [PL]  [PB] 
 <<  Psalms 92 >> 

1ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,

2ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,

3ਦਸਾਂ ਤਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ ।

4ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ ।

5ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ !

6ਪਸੂ ਵੱਤ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,

7ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ ।

8ਪਰ ਤੂੰ, ਹੇ ਯਹੋਵਾਹ, ਜੁੱਗੋ ਜੁੱਗ ਮਹਾਨ ਹੈਂ ।

9ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ !

10ਪਰ ਤੂੰ ਜੰਗਲੀ ਸਾਂਢ ਦੇ ਸਿੰਙ ਮੇਰੇ ਸਿੰਙ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ ।

11ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ !

12ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ ।

13ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ ।

14ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,

15ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ ।



 <<  Psalms 92 >> 


Bible2india.com
© 2010-2025
Help
Single Panel

Laporan Masalah/Saran