Bible 2 India Mobile
[VER] : [PUNJABI]     [PL]  [PB] 
 <<  Deuteronomy 34 >> 

1ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਹਾੜ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ

2ਅਤੇ ਸਾਰਾ ਨਫ਼ਤਾਲੀ, ਅਫ਼ਰਾਈਮ ਅਤੇ ਮਨੱਸ਼ਹ ਦਾ ਦੇਸ਼ ਅਤੇ ਪੱਛਮ ਦੇ ਸਮੁੰਦਰ ਤੱਕ ਯਹੂਦਾਹ ਦਾ ਸਾਰਾ ਦੇਸ਼,

3ਅਤੇ ਦੱਖਣ ਦਾ ਦੇਸ਼ ਅਤੇ ਸੋਅਰ ਤੱਕ ਯਰੀਹੋ ਦੀ ਘਾਟੀ ਦਾ ਮੈਦਾਨ ਜਿਹੜਾ ਖਜੂਰ ਦੇ ਰੁੱਖਾਂ ਦਾ ਸ਼ਹਿਰ ਹੈ, ਵਿਖਾ ਦਿੱਤਾ ।

4ਤਦ ਯਹੋਵਾਹ ਨੇ ਉਸ ਨੂੰ ਆਖਿਆ, "ਇਹ ਉਹ ਦੇਸ਼ ਹੈ ਜਿਸਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ । ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ । "

5ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ

6ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤਪਓਰਾ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ ।

7ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ ।

8ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ ।

9ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ । ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।

10ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ

11ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ ਕੰਮ ਵਿਖਾਲਣ ਲਈ ਭੇਜਿਆ ਸੀ

12ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈ ਦੇ ਕੰਮ ਕਰ ਕੇ ਵਿਖਾਏ ।



 <<  Deuteronomy 34 >> 


Bible2india.com
© 2010-2025
Help
Single Panel

Laporan Masalah/Saran