Bible 2 India Mobile
[VER] : [PUNJABI]     [PL]  [PB] 
 <<  Ezekiel 15 >> 

1ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

2ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁੱਝ ਚੰਗੀ ਹੈ ?

3ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁੱਝ ਬਣਾਵੇ ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ ?

4ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ ?

5ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ ?

6ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ ।

7ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ । ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ ।

8ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ ।



 <<  Ezekiel 15 >> 


Bible2india.com
© 2010-2025
Help
Single Panel

Laporan Masalah/Saran