Bible 2 India Mobile
[VER] : [PUNJABI]     [PL]  [PB] 
 <<  Jeremiah 47 >> 

1ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ, ―

2ਯਹੋਵਾਹ ਇਸ ਤਰ੍ਹਾਂ ਆਖਦਾ ਹੈ,― ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਉਹ ਇੱਕ ਰੇਹੜਨ ਵਾਲਾ ਨਾਲਾ ਹੋਵੇਗਾ, ਉਹ ਧਰਤੀ ਨੂੰ ਅਤੇ ਜੋ ਉਹ ਦੇ ਵਿੱਚ ਭਰਿਆ ਹੈ ਰੇਹੜ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ ।

3ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨੇ ਨਿਰਬਲ ਹੋ ਗਏ,

4ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੈਦਾ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫਤੋਰ ਦੇ ਟਾਪੂ ਦੇ ਬਕੀਏ ਨੂੰ ਵੀ ।

5ਅੱਜ਼ਾਹ ਉੱਤੇ ਗੰਜ ਆ ਗਿਆ ਹੈ, ਅਸ਼ਕਲੋਨ ਬਰਬਾਦ ਕੀਤਾ ਗਿਆ ਹੈ, ਆਪਣੀ ਵਾਦੀ ਦੇ ਬਕੀਏ ਸਣੇ ਤੂੰ ਕਦ ਤੱਕ ਆਪਣੇ ਆਪ ਨੂੰ ਘਾਇਲ ਕਰੇਂਗਾ ?

6ਹੇ ਯਹੋਵਾਹ ਦੀ ਤਲਵਾਰ, ਤੂੰ ਕਦ ਤੱਕ ਨਾ ਖਲੋਵੇਂਗੀ ? ਆਪਣੇ ਆਪ ਨੂੰ ਮਿਆਨ ਵਿੱਚ ਪਾ, ਅਰਮਾਨ ਕਰ ਅਤੇ ਥੰਮ੍ਹੀ ਰਹੁ ।

7ਤੂੰ ਕਿਵੇਂ ਖਲੋ ਸੱਕਦੀ ਹੈਂ ਜਦ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ ? ਅਸ਼ਕਲੋਨ ਅਤੇ ਸਮੁੰਦਰ ਦੇ ਕੰਢੇ ਦੇ ਵਿਰੁੱਧ, ਉੱਥੇ ਉਸ ਉਹ ਨੂੰ ਠਹਿਰਾਇਆ ਹੈ ।



 <<  Jeremiah 47 >> 


Bible2india.com
© 2010-2026
Help
Single Panel

Laporan Masalah/Saran