Bible 2 India Mobile
[VER] : [PUNJABI]     [PL]  [PB] 
 <<  Isaiah 39 >> 

1ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ ।

2ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਰਾਜ-ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ ਖਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਭੰਡਾਰਾਂ ਵਿੱਚ ਸੀ । ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹੀ ਕੋਈ ਚੀਜ਼ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ ।

3ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ ।

4ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਭੰਡਾਰਾਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ ।

5ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ !

6ਵੇਖ, ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪਿਉ-ਦਾਦਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ, ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ

7ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ ।

8ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ । ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ ।



 <<  Isaiah 39 >> 


Bible2india.com
© 2010-2025
Help
Single Panel

Laporan Masalah/Saran