Bible 2 India Mobile
[VER] : [PUNJABI]     [PL]  [PB] 
 <<  Joshua 16 >> 

1ਯੂਸੁਫ਼ ਦੀ ਸੰਤਾਨ ਦਾ ਹਿੱਸਾ ਇਸ ਤਰ੍ਹਾਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋ ਤੋਂ ਬੈਤ-ਏਲ ਦੀ ਪਹਾੜੀ ਤੱਕ ਚੜ੍ਹਦਾ ਹੈ ।

2ਫਿਰ ਬੈਤ-ਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਰੋਥ ਨੂੰ ਗਈ ।

3ਫਿਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ ਹੋਰੋਨ ਦੀ ਹੱਦ ਅਤੇ ਗਜ਼ਰ ਤੱਕ ਉਤਰੀ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਸੀ ।

4ਉਸ ਤੋਂ ਬਾਅਦ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਨੇ ਆਪਣੀ ਇਹ ਮਿਲਖ ਲੈ ਲਈ ।

5ਅਫ਼ਰਾਈਮ ਦੀ ਅੰਸ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ । ਉਹਨਾਂ ਦੀ ਮਿਲਖ ਦੀ ਹੱਦ ਚੜ੍ਹਦੇ ਪਾਸੇ ਅਟਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੱਕ ਸੀ ।

6ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ ਨਾਲ ਦੀ ਲੰਘੀ ।

7ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਾਥ ਵੱਲ ਉਤਰੀ ਅਤੇ ਯਰੀਹੋ ਨੂੰ ਪਹੁੰਚ ਕੇ ਯਰਦਨ ਨੂੰ ਗਈ ।

8ਅਤੇ ਉਹ ਹੱਦ ਲਹਿੰਦੀ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ । ਅਫ਼ਰਈਮ ਦੀ ਅੰਸ ਦੇ ਗੋਤ ਦੀ ਮਿਲਖ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ ।

9ਅਫ਼ਰਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ ਵਿੱਚ ਵੱਖੋ-ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ ।

10ਅਤੇ ਉਹਨਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਉਹ ਕਨਾਨੀ ਅੱਜ ਦੇ ਦਿਨ ਤੱਕ ਅਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਉਹ ਬਿਨ੍ਹਾਂ ਮਜ਼ਦੂਰੀ ਦੇ ਕੰਮ ਕਰਨ ਵਾਲੇ ਗੁਲਾਮ ਸਨ ।



 <<  Joshua 16 >> 


Bible2india.com
© 2010-2025
Help
Single Panel

Laporan Masalah/Saran