Bible 2 India Mobile
[VER] : [PUNJABI]     [PL]  [PB] 
 <<  1 Corinthians 10 >> 

1ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ ।

2ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ ।

3ਸਭਨਾਂ ਨੇ ਇੱਕੋ ਆਤਮਕ ਭੋਜਨ ਖਾਧਾ ।

4ਅਤੇ ਸਭਨਾਂ ਨੇ ਇੱਕੋ ਆਤਮਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ ।

5ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ ।

6ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ ।

7ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ । ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ ।”

8ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ ।

9ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ ।

10ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ ।

11ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ ।

12ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ ।

13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ ।

14ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ ।

15ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ । ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ ।

16ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ ?

17ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ ।

18ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ । ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ ?

19ਸੋ ਮੈਂ ਕੀ ਆਖਦਾ ਹਾਂ ? ਕੀ ਮੂਰਤੀ ਦਾ ਚੜ੍ਹਾਵਾ ਕੁੱਝ ਹੈ ? ਅਥਵਾ ਮੂਰਤੀ ਕੁੱਝ ਹੈ ?

20ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ !

21ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ । ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ ।

22ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ ? ।

23ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ । ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ ।

24ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ ।

25ਜੋ ਕੁੱਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ ।

26ਕਿਉਂ ਜੋ ਪ੍ਰਿਥਵੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ ।

27ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁੱਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁਛੋ ।

28ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ ।

29ਅੰਤਹਕਰਨ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਅੰਤਹਕਰਨ ਤੋਂ ਕਿਉਂ ਜਾਂਚੀ ਜਾਂਦੀ ਹੈ ?

30ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ ?

31ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁੱਝ ਵੀ ਕਰਦੇ ਹੋ, ਸਭ ਕੁੱਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ ।

32ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ ।

33ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ ।


  Share Facebook  |  Share Twitter

 <<  1 Corinthians 10 >> 


Bible2india.com
© 2010-2025
Help
Dual Panel

Laporan Masalah/Saran