Bible 2 India Mobile
[VER] : [PUNJABI]     [PL]  [PB] 
 <<  1 Corinthians 3 >> 

1ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ । ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ ।

2ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ ।

3ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ ?

4ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲੁਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ ?

5ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ ।

6ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ ।

7ਸੋ ਨਾ ਤਾਂ ਲਾਉਣ ਵਾਲਾ ਕੁੱਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ ।

8ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ ।

9ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ । ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ ।

10ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ । ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ ।

11ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ ।

12ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ ।

13ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ ।

14ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ ।

15ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ ।

16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ?

17ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ ।

18ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ । ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ ।

19ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ ।

20ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਜੋ ਉਹ ਵਿਅਰਥ ਹਨ ।

21ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ ।

22ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ !

23ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ ।


  Share Facebook  |  Share Twitter

 <<  1 Corinthians 3 >> 


Bible2india.com
© 2010-2025
Help
Dual Panel

Laporan Masalah/Saran