Bible 2 India Mobile
[VER] : [PUNJABI]     [PL]  [PB] 
 <<  1 Corinthians 5 >> 

1ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ ।

2ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ ?

3ਮੈਂ ਤਾਂ ਸਰੀਰ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਸ ਨੇ ਇਹ ਕੰਮ ਕੀਤਾ ਉਹ ਦਾ ਨਬੇੜਾ ਇਸ ਤਰ੍ਹਾਂ ਕਰ ਹਟਿਆ, ਮੰਨੋ ਮੈਂ ਸਨਮੁਖ ਹੀ ਸੀ ।

4ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ ।

5ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ ।

6ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ ?

7ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ ।

8ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ ।

9ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ ।

10ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ ।

11ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ ।

12ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ ?

13ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ । ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ ।


  Share Facebook  |  Share Twitter

 <<  1 Corinthians 5 >> 


Bible2india.com
© 2010-2025
Help
Dual Panel

Laporan Masalah/Saran