Bible 2 India Mobile
[VER] : [PUNJABI]     [PL]  [PB] 
 <<  1 Peter 2 >> 

1ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ

2ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ

3ਕਿਉਂ ਜੋ ਤੁਸੀਂ ਸੁਆਦ ਚੱਖ ਕੇ ਵੇਖਿਆ ਹੈ, ਕਿ ਪ੍ਰਭੂ ਕਿਰਪਾਲੂ ਹੈ l

4ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l

5ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l

6ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ ।

7ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ

8ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ । ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ

9ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ

10ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ ।

11ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l

12ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l

13ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ

14ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ ।

15ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ l

16ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l

17ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l

18ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l

19ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l

20ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ l

21ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l

22ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l

23ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l

24ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l

25ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।


  Share Facebook  |  Share Twitter

 <<  1 Peter 2 >> 


Bible2india.com
© 2010-2025
Help
Dual Panel

Laporan Masalah/Saran