Bible 2 India Mobile
[VER] : [PUNJABI]     [PL]  [PB] 
 <<  1 Peter 5 >> 

1ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,

2ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ

3ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ

4ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ

5ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

6ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ

7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ

8ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

9ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ

10ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ

11ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ । ਆਮੀਨ ।

12ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ

13ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ

14ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੁੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ ।


  Share Facebook  |  Share Twitter

 <<  1 Peter 5 >> 


Bible2india.com
© 2010-2025
Help
Dual Panel

Laporan Masalah/Saran