Bible 2 India Mobile
[VER] : [PUNJABI]     [PL]  [PB] 
 <<  1 Samuel 31 >> 

1ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ ।

2ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕਿਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ ।

3ਸ਼ਾਊਲ ਨਾਲ ਲੜਾਈ ਵੱਧ ਗਈ ਅਤੇ ਤੀਰਅੰਦਾਜਾਂ ਨੇ ਉਹ ਨੂੰ ਲੱਭਾ ਅਤੇ ਤੀਰਅੰਦਾਜਾਂ ਦੇ ਹੱਥੋਂ ਉਹ ਬਹੁਤ ਦੁਖੀ ਹੋਇਆ ।

4ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਨਾਲ ਮੈਨੂੰ ਵਿੰਨ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨਣ ਅਤੇ ਮੇਰੇ ਨਾਲ ਮਖੌਲ ਕਰਨ । ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ । ਤਦ ਸ਼ਾਊਲ ਤਲਵਾਰ ਫੜ ਕੇ ਉਹ ਦੇ ਉੱਤੇ ਡਿੱਗ ਪਿਆ ।

5ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ ।

6ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਨ ਇਕੱਠੇ ਹੀ ਮਰ ਗਏ ।

7ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ ।

8ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਹਾੜ ਵਿੱਚ ਪਏ ਮਿਲੇ ।

9ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ ।

10ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ ।

11ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਐਉਂ ਕੀਤਾ,

12ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ, ਸਾਰੀ ਰਾਤ ਤੁਰੇ ਗਏ ਅਤੇ ਬੈਤ-ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤਰਾਂ ਦੀਆਂ ਲਾਸ਼ਾਂ ਸਮੇਤ ਉਹ ਦੀ ਲਾਸ਼ ਉਤਾਰ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ ।

13ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਬਲੂਤ ਦੇ ਬਿਰਛ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ ।


  Share Facebook  |  Share Twitter

 <<  1 Samuel 31 >> 


Bible2india.com
© 2010-2025
Help
Dual Panel

Laporan Masalah/Saran