Bible 2 India Mobile
[VER] : [PUNJABI]     [PL]  [PB] 
 <<  1 Chronicles 15 >> 

1ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ ।

2ਉਸ ਵੇਲੇ ਦਾਊਦ ਨੇ ਆਖਿਆ, "ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ ।"

3ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ ।

4ਅਤੇ ਦਾਊਦ ਨੇ ਹਾਰੂਨ ਦੇ ਵੰਸ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ,

5ਕਹਾਥੀਆਂ ਵਿੱਚੋਂ ਸਰਦਾਰ ਊਰੀਏਲ ਤੇ ਉਹ ਦੇ ਭਰਾ, ਇੱਕ ਸੌ ਵੀਹ

6ਮਰਾਰੀਆਂ ਵਿੱਚੋਂ ਉਹ ਦੇ ਸਰਦਾਰ ਅਸਾਯਾਹ ਤੇ ਉਹ ਦੇ ਭਰਾ, ਦੋ ਸੌ ਵੀਹ

7ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦਾ ਭਰਾ, ਇੱਕ ਸੌ ਤੀਹ

8ਅਲੀਸਾਫਾਨ ਦੇ ਪੁੱਤਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ

9ਹਬਰੋਨ ਦੇ ਪੁੱਤਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ

10ਉਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ

11ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ

12ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ । ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ ।

13ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ ।

14ਤਦ ਜਾਜਕਾਂ ਅਤੇ ਲੇਵੀਆਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਲਈ, ਆਪਣੇ ਆਪ ਨੂੰ ਪਵਿੱਤਰ ਕੀਤਾ ।

15ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਵੇਂ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ ।

16ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ ।

17ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਯੇਥਾਨ ਨੂੰ

18ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦਅਦੋਮ ਅਤੇ ਯਿਈਏਲ ਦਰਬਾਨਾਂ ਨੂੰ

19ਅਤੇ ਹੇਮਾਨ, ਆਸਾਫ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ

20ਅਤੇ ਜਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ, ਬਨਾਯਾਹ ਅਤੇ ਅਲਾਮੋਥ ਸੁਰ ਉੱਤੇ ਸਿਤਾਰਾਂ ਨਾਲ

21ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ

22ਅਤੇ ਲੇਵੀਆਂ ਦਾ ਸਰਦਾਰ ਕਨਨਯਾਹ ਗਾਉਣ ਲਈ । ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ

23ਅਤੇ ਬਰਕਯਾਹ ਤੇ ਅਲਕਾਨਾਹ ਸੰਦੂਕ ਦੇ ਦਰਬਾਨ ਸਨ

24ਅਤੇ ਸ਼ਬਨਯਾਹ, ਯੋਸ਼ਾਫਾਟ, ਨਥਨਏਲ, ਅਮਾਸਈ, ਜਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ ।

25ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਭਾਈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ ।

26ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਢੇ ਬਲੀਦਾਨ ਲਈ ਚੜਾਏ ।

27ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫੋਦ ਪਹਿਨਿਆ ਹੋਇਆ ਸੀ ।

28ਅਤੇ ਸਾਰੇ ਇਸਰਾਏਲ ਨੇ ਪੁਕਾਰਦਿਆਂ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ ।

29ਤਾਂ ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਨਗਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤ ਮਾਰੀ ਅਤੇ ਦੇਖਿਆ ਕਿ ਦਾਊਦ ਪਾਤਸ਼ਾਹ ਨੱਚਦਾ ਅਤੇ ਕੁੱਦਦਾ ਹੈ, ਉਸ ਨੇ ਆਪਣੇ ਮਨ ਵਿੱਚ ਉਸ ਨੂੰ ਤੁਛ ਜਾਣਿਆ ।


  Share Facebook  |  Share Twitter

 <<  1 Chronicles 15 >> 


Bible2india.com
© 2010-2025
Help
Dual Panel

Laporan Masalah/Saran