Bible 2 India Mobile
[VER] : [PUNJABI]     [PL]  [PB] 
 <<  1 Chronicles 22 >> 

1ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਤੇ ਇਹ ਹੀ ਇਸਰਾਏਲ ਦੇ ਲਈ ਹੋਮ ਦੀਆਂ ਬਲੀਆਂ ਦੀ ਜਗਵੇਦੀ ਹੈ !

2ਤਦ ਦਾਊਦ ਨੇ ਆਗਿਆ ਦਿੱਤੀ ਕਿ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਤੇ ਉਸ ਨੇ ਪੱਥਰ ਘੜਨ ਵਾਲਿਆਂ ਨੂੰ ਠਹਿਰਾਇਆ, ਤਾਂ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁਕਰੀਆਂ ਇੱਟਾਂ ਘੜਨ

3ਅਤੇ ਦਾਊਦ ਨੇ ਬੂਹਿਆਂ ਦੀਆਂ ਚੁਗਾਠਾਂ ਦੇ ਲਈ ਮੇਖਾਂ ਅਤੇ ਕਬਜ਼ਿਆਂ ਦੇ ਲਈ ਬਹੁਤ ਸਾਰਾ ਲੋਹਾ ਤਿਆਰ ਕੀਤਾ ਅਤੇ ਪਿੱਤਲ ਦੇ ਤੋਲ ਦੀ ਕੁਝ ਗਿਣਤੀ ਨਹੀਂ ਸੀ, ਕਿਉਂਕਿ ਪਿੱਤਲ ਢੇਰ ਸਾਰਾ ਸੀ

4ਅਤੇ ਦਿਆਰ ਦੀ ਲੱਕੜੀ ਬਹੁਤ ਸਾਰੀ ਇਕੱਠੀ ਕੀਤੀ, ਕਿਉਂ ਜੋ ਸੀਦੋਨੀ ਅਤੇ ਸੂਰ ਦੇ ਵਸਨੀਕ ਬਹੁਤ ਸਾਰੀ ਦਿਆਰ ਦੀ ਲੱਕੜੀ ਦਾਊਦ ਦੇ ਕੋਲ ਲਿਆਉਂਦੇ ਸਨ ।

5ਅਤੇ ਦਾਊਦ ਨੇ ਆਖਿਆ, "ਮੇਰਾ ਪੁੱਤਰ ਸੁਲੇਮਾਨ ਅਜੇ ਤਾਂ ਨਿਆਣਾ ਅਤੇ ਬਾਲਕ ਹੈ, ਅਤੇ ਜ਼ਰੂਰੀ ਹੈ ਕਿ ਜਿਹੜਾ ਭਵਨ ਯਹੋਵਾਹ ਦੇ ਲਈ ਬਣਾਇਆ ਜਾਵੇਗਾ, ਉਹ ਬਹੁਤ ਹੀ ਸੁੰਦਰ ਹੋਵੇ, ਤਾਂ ਕਿ ਉਹ ਦਾ ਨਾਮ ਅਤੇ ਪ੍ਰਤਾਪ ਸਾਰੇ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ । ਅਖ਼ੀਰ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਬਹੁਤ ਜਿਆਦਾ ਤਿਆਰੀਆਂ ਕੀਤੀਆਂ ।

6ਫਿਰ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ ਅਤੇ ਉਸ ਨੂੰ ਆਗਿਆ ਦਿੱਤੀ, ਕਿ ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵੇ ।

7ਦਾਊਦ ਨੇ ਸੁਲੇਮਾਨ ਨੂੰ ਆਖਿਆ, ਮੇਰੇ ਪੁੱਤਰ ! ਮੈਂ, ਹਾਂ, ਮੈਂ ਆਪਣੇ ਮਨ ਵਿੱਚ ਇਹ ਕਲਪਨਾ ਕੀਤੀ ਸੀ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵਾਂ ।

8ਪਰ ਯਹੋਵਾਹ ਦੀ ਬਾਣੀ ਮੇਰੇ ਮਨ ਵਿੱਚ ਇਸ ਪ੍ਰਕਾਰ ਆਈ, ਕਿ ਤੂੰ ਤਾਂ ਬਹੁਤ ਜਿਆਦਾ ਲਹੂ ਵਹਾਇਆ ਹੈ, ਅਤੇ ਵੱਡੀਆਂ-ਵੱਡੀਆਂ ਲੜਾਈਆਂ ਲੜੀਆਂ ਹਨ, ਤੂੰ ਮੇਰੇ ਨਾਮ ਦੇ ਲਈ ਕੋਈ ਭਵਨ ਨਾ ਬਣਾਵੇਂਗਾ, ਕਿਉਂ ਜੋ ਤੂੰ ਧਰਤੀ ਉੱਤੇ ਮੇਰੀ ਨਿਗਾਹ ਵਿੱਚ ਹੱਦੋਂ ਵੱਧ ਲਹੂ ਵਹਾਇਆ ਹੈ ।

9ਵੇਖ, ਤੇਰੇ ਘਰ ਇੱਕ ਪੁੱਤਰ ਜੰਮੇਗਾ ਜੋ ਸ਼ਾਂਤ ਵਿਅਕਤੀ ਹੋਵੇਗਾ ਅਤੇ ਮੈਂ ਉਸ ਨੂੰ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ, ਕਿਉਂ ਜੋ ਉਹ ਦਾ ਨਾਮ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁੱਖ ਸਾਂਦ ਅਤੇ ਮੇਲ-ਮਿਲਾਪ ਬਖ਼ਸ਼ਾਂਗਾ ।

10ਉਹ ਮੇਰੇ ਨਾਮ ਦੇ ਲਈ ਇੱਕ ਭਵਨ ਬਣਾਏਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਹ ਦਾ ਪਿਤਾ ਹੋਵਾਂਗਾ, ਮੈਂ ਇਸਰਾਏਲ ਉੱਤੇ ਉਸ ਦੇ ਰਾਜ ਦਾ ਸਿੰਘਾਸਣ ਸਦੀਪਕ ਕਾਲ ਤੱਕ ਇਸਥਿਰ ਕਰਾਂਗਾ ।

11ਹੁਣ ਹੇ ਮੇਰੇ ਪੁੱਤਰ, ਯਹੋਵਾਹ ਤੇਰੇ ਅੰਗ-ਸੰਗ ਰਹੇ ਤਾਂ ਜੋ ਤੂੰ ਸਫ਼ਲ ਹੋਵੇਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ ।

12ਯਹੋਵਾਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ ।

13ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ । ਤਕੜਾ ਹੋ ਅਤੇ ਉਤਸਾਹ ਰੱਖ, ਡਰ ਨਹੀਂ ਅਤੇ ਨਾ ਘਾਬਰ ।

14ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਹੋਵਾਹ ਦੇ ਭਵਨ ਲਈ ਇੱਕ ਲੱਖ ਕੰਤਾਰ ਸੋਨਾ ਅਤੇ ਦਸ ਲੱਖ ਕੰਤਾਰ ਚਾਂਦੀ ਅਤੇ ਹੱਦੋਂ ਵੱਧ ਪਿੱਤਲ ਅਤੇ ਲੋਹਾ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਅਤੇ ਪੱਥਰ ਨੂੰ ਵੀ ਤਿਆਰ ਕੀਤਾ, ਤਾਂ ਤੂੰ ਉਨ੍ਹਾਂ ਨੂੰ ਹੋਰ ਵਾਧਾ ਕਰ ਸਕੇਂ ।

15ਤੇਰੇ ਕੋਲ ਬਹੁਤ ਸਾਰੇ ਕਾਰੀਗਰ ਵੀ ਹਨ, ਅਰਥਾਤ ਪੱਥਰ ਘੜਨ ਵਾਲੇ, ਪੱਥਰ ਤੋੜਨ ਵਾਲੇ ਅਤੇ ਤਰਖਾਣ, ਸਭ ਤਰ੍ਹਾਂ ਦੇ ਕਾਰੀਗਰ ਹਰੇਕ ਕੰਮ ਦੇ ਲਈ ਤੇਰੇ ਕੋਲ ਹਨ ।

16ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਦੀ ਤਾਂ ਗਿਣਤੀ ਹੀ ਨਹੀਂ, ਉੱਠ ਖੜਾ ਹੋ, ਲੱਕ ਬੰਨ ਕੇ ਕੰਮ ਕਰ, ਯਹੋਵਾਹ ਤੇਰੇ ਅੰਗ-ਸੰਗ ਹੋਵੇ ! ।

17ਅਤੇ ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ ਵੀ ਆਗਿਆ ਦਿੱਤੀ, ਜੋ ਉਹ ਦੇ ਪੁੱਤਰ ਸੁਲੇਮਾਨ ਦੀ ਸਹਾਇਤਾ ਕਰਨ ਅਤੇ ਇਹ ਆਖਿਆ,

18"ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ ? "ਕੀ ਉਸ ਨੇ ਹਰ ਪਾਸਿਓਂ ਤੁਹਾਨੂੰ ਸੁੱਖ ਨਹੀਂ ਦਿੱਤਾ ਹੈ ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਇਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ ।

19ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਤੇ ਯਹੋਵਾਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਭਾਂਡਿਆਂ ਨੂੰ ਉੱਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ, ਲੈ ਆਓ ।


  Share Facebook  |  Share Twitter

 <<  1 Chronicles 22 >> 


Bible2india.com
© 2010-2025
Help
Dual Panel

Laporan Masalah/Saran