Bible 2 India Mobile
[VER] : [PUNJABI]     [PL]  [PB] 
 <<  2 Corinthians 10 >> 

1ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ।

2ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ ।

3ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ ।

4ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ ।

5ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ ।

6ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ ।

7ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ ।

8ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁੱਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ ।

9ਮੈਂ ਇਸ ਤਰ੍ਹਾਂ ਮਲੂਮ ਨਾ ਹੋਵਾਂ ਜਿਵੇਂ ਤੁਹਾਨੂੰ ਪੱਤ੍ਰੀਆਂ ਨਾਲ ਡਰਾਉਣ ਵਾਲਾ ਹਾਂ ।

10ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ ।

11ਇਸ ਤਰ੍ਹਾਂ ਕਹਿਣ ਵਾਲਾ ਇਹ ਸਮਝ ਰੱਖੇ ਕਿ ਜਿਹੋ ਜਿਹੇ ਵੱਖਰੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸ਼ਾਮਲ ਹੋ ਕੇ ਕੰਮ ਵਿੱਚ ਵੀ ਹਾਂ ।

12ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ, ਜਾਂ ਉਨ੍ਹਾਂ ਨਾਲ ਆਪਣੇ ਆਪ ਨੂੰ ਮਿਲਾਈਏ ਜੋ ਖੁਦ ਆਪਣੀ ਵਡਿਆਈ ਕਰਦੇ ਹਨ ਅਤੇ ਆਪਣੇ ਆਪ ਦੀ ਦੂਸਰਿਆਂ ਨਾਲ ਤੁਲਣਾ ਕਰਕੇ ਮੂਰਖ ਠਹਿਰਦੇ ਹਨ ।

13ਪਰ ਅਸੀਂ ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਡ ਦਿੱਤਾ । ਉਹ ਨਾਪ ਤੁਹਾਡੇ ਤੱਕ ਵੀ ਪਹੁੰਚਦਾ ਹੈ ।

14ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ ਪਹੁੰਚ ਗਏ ।

15ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ ।

16ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਦੇਸਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ ।

17ਪਰ ਜੋ ਕੋਈ ਮਾਣ ਕਰਦਾ ਹੈ ਸੋ ਪ੍ਰਭੂ ਵਿੱਚ ਮਾਣ ਕਰੇ ।

18ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ ।


  Share Facebook  |  Share Twitter

 <<  2 Corinthians 10 >> 


Bible2india.com
© 2010-2025
Help
Dual Panel

Laporan Masalah/Saran