Bible 2 India Mobile
[VER] : [PUNJABI]     [PL]  [PB] 
 <<  2 Corinthians 3 >> 

1ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ ?

2ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ ।

3ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ ।

4ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ ।

5ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ ।

6ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ ।

7ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,

8ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ ?

9ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ ।

10ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ ।

11ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ ! ।

12ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ ।

13ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ ।

14ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ ।

15ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ ।

16ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ ।

17ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ ।

18ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ ।


  Share Facebook  |  Share Twitter

 <<  2 Corinthians 3 >> 


Bible2india.com
© 2010-2025
Help
Dual Panel

Laporan Masalah/Saran