Bible 2 India Mobile
[VER] : [PUNJABI]     [PL]  [PB] 
 <<  2 Corinthians 4 >> 

1ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ ।

2ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ ।

3ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ ।

4ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।

5ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ ।

6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।

7ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ, ।

8ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ ।

9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ ।

10ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ ।

11ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ ।

12ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ ।

13ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ । ਮੈਂ ਵਿਸ਼ਵਾਸ ਕੀਤੀ, ਇਸ ਲਈ ਬੋਲਿਆ । ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ ।

14ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ ।

15ਕਿਉਂਕਿ ਸਭ ਕੁੱਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ ।

16ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ ।

17ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁੱਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ ।

18ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ ।


  Share Facebook  |  Share Twitter

 <<  2 Corinthians 4 >> 


Bible2india.com
© 2010-2025
Help
Dual Panel

Laporan Masalah/Saran