Bible 2 India Mobile
[VER] : [PUNJABI]     [PL]  [PB] 
 <<  2 Peter 1 >> 

1ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l

2ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਅੰਦਰ ਵੱਧ ਤੋਂ ਵੱਧ ਹੁੰਦੀ ਜਾਵੇ ।

3ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁੱਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l

4ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l

5ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ

6ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ

7ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l

8ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫ਼ਲ ਨਾ ਹੋਣ ਦੇਣਗੇ l

9ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l

10ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l

11ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ ।

12ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l

13ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l

14ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l

15ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ ।

16ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l

17ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l

18ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l

19ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ

20ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l

21ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ ।


  Share Facebook  |  Share Twitter

 <<  2 Peter 1 >> 


Bible2india.com
© 2010-2025
Help
Dual Panel

Laporan Masalah/Saran