Bible 2 India Mobile
[VER] : [PUNJABI]     [PL]  [PB] 
 <<  2 Samuel 23 >> 

1ਇਹ ਦਾਊਦ ਦੇ ਆਖਰੀ ਬਚਨ ਹਨ । ਦਾਊਦ ਯੱਸੀ ਦੇ ਪੁੱਤਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ ।

2ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ ।

3ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,

4ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ ।

5ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ । ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ । ਭਲਾ, ਉਹ ਉਸ ਨੂੰ ਸਫਲ ਨਾ ਕਰੇਗਾ ?

6ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਗੂੰ ਦੂਰ ਸੁੱਟੇ ਜਾਣਗੇ, ਕਿਉਂ ਜੋ ਓਹ ਹਥਾਂ ਨਾਲ ਫੜ੍ਹੇ ਨਹੀਂ ਜਾਂਦੇ ।

7ਪਰ ਜੇ ਮਨੁੱਖ ਉਨ੍ਹਾਂ ਨੂੰ ਛੂਹਣਾ ਚਾਹੇ, ਤਾਂ ਜ਼ਰੂਰੀ ਹੈ ਕਿ ਲੋਹੇ ਜਾਂ ਬਰਛੀ ਦੇ ਫਲ ਨੂੰ ਵਰਤੇ, ਅਤੇ ਉਹ ਉੱਥੇ ਹੀ ਅੱਗ ਨਾਲ ਸਾੜੇ ਜਾਣਗੇ ।

8ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੇਸ਼ੋਬ-ਬਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ । ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਵੱਢ ਸੁੱਟਿਆ ।

9ਉਹ ਦੇ ਪਿੱਛੋਂ ਡੋਡੀ ਦਾ ਪੁੱਤਰ ਅਲਾਆਜ਼ਾਰ ਦਾ ਪੋਤਰਾ ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫ਼ਲਿਸਤੀਆਂ ਨੂੰ ਜੋ ਯੁੱਧ ਕਰਨ ਨੂੰ ਇੱਕਠੇ ਹੋਏ ਸਨ ਲਲਕਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ ।

10ਸੋ ਉਸ ਨੇ ਉੱਠ ਕੇ ਫ਼ਲਿਸਤੀਆਂ ਨੂੰ ਮਾਰਿਆ ਐਥੋਂ ਤੱਕ ਜੋ ਉਹ ਦਾ ਹੱਥ ਥੱਕ ਗਿਆ ਅਤੇ ਉਹ ਦਾ ਹੱਥ ਤਲਵਾਰ ਦੀ ਮੁੱਠ ਨਾਲ ਚੰਬੜ ਗਿਆ ਅਤੇ ਯਹੋਵਾਹ ਨੇ ਉਸ ਦਿਨ ਵੱਡੀ ਜਿੱਤ ਦਿੱਤੀ ਅਤੇ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟਣ ਲਈ ਹੀ ਮੁੜ ਆਏ ।

11ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤਰ ਸ਼ੰਮਾਹ ਸੀ । ਜਿਸ ਵੇਲੇ ਫ਼ਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫ਼ਲਿਸਤੀਆਂ ਦੇ ਅੱਗੋਂ ਨੱਸ ਗਏ ।

12ਉਹ ਉਸ ਪੈਲੀ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਸੋ ਯਹੋਵਾਹ ਨੇ ਵੱਡੀ ਜਿੱਤ ਲੈ ਦਿੱਤੀ ।

13ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦਲਾਮ ਦੀ ਗੁਫਾ ਨੂੰ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੇ ਦਲ ਨੇ ਰਫਾਈਮ ਦੀ ਘਾਟੀ ਵਿੱਚ ਤੰਬੂ ਲਾਏ ਸਨ ।

14ਤਾਂ ਦਾਊਦ ਉਸ ਵੇਲੇ ਇੱਕ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਬੈਤਹਲਮ ਦੇ ਵਿੱਚ ਸੀ

15ਅਤੇ ਦਾਊਦ ਨੇ ਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮਨੁੱਖ ਉਸ ਖੂਹ ਦਾ ਜੋ ਬੈਤਹਲਮ ਦੇ ਫਾਟਕ ਕੋਲ ਹੈ ਇੱਕ ਘੁੱਟ ਪਾਣੀ ਦਾ ਮੈਨੂੰ ਪਿਲਾਵੇ ।

16ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਹਲਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ।

17ਅਤੇ ਉਸ ਨੇ ਆਖਿਆ, ਹੇ ਯਹੋਵਾਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਵੇ ਕਿਉਂ ਜੋ ਇਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਗਏ ! ਸੋ ਉਸ ਨੇ ਉਹ ਨੂੰ ਪੀਣ ਵੱਲੋਂ ਨਾਂਹ ਕੀਤੀ । ਉਨ੍ਹਾਂ ਤਿੰਨਾਂ ਸੂਰਮਿਆਂ ਨੇ ਇਹ ਕੰਮ ਕੀਤੇ ।

18ਅਤੇ ਸੂਰਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਤਿੰਨਾਂ ਵਿੱਚੋਂ ਮੁਖਿਆ ਸੀ । ਉਸ ਨੇ ਤਿੰਨ ਸੌ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਤਿੰਨਾਂ ਵਿੱਚੋਂ ਨਾਮੀ ਬਣਿਆ ।

19ਉਹ ਤਾਂ ਤਿੰਨਾਂ ਵਿਚੋਂ ਸਾਰੇ ਨਾਲੋਂ ਵੱਡਾ ਪਤਵਾਲਾ ਸੀ ਤਦ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਪਰ ਉਨ੍ਹਾਂ ਪਹਿਲੇ ਤਿੰਨਾਂ ਵਰਗਾ ਨਹੀਂ ਸੀ ।

20ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੀਹ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੇ ਦਿਨਾਂ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ ।

21ਅਤੇ ਉਸ ਨੇ ਇੱਕ ਸੋਹਣੇ ਮਿਸਰੀ ਨੂੰ ਵੱਢ ਸੁੱਟਿਆ । ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਲਾਠੀ ਲੈ ਕੇ ਉਹ ਦੇ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛੀ ਖੋਹ ਕੇ ਉਸੇ ਨਾ ਉਹ ਨੂੰ ਮਾਰਿਆ ।

22ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹ ਕੰਮ ਕੀਤੇ ਅਤੇ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ ।

23ਉਹ ਉਨ੍ਹਾਂ ਤੀਹਾਂ ਵਿੱਚੋਂ ਵੱਧ ਪਤਵਾਲਾ ਸੀ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਵਰਗਾ ਨਹੀਂ ਸੀ ਅਤੇ ਦਾਊਦ ਨੇ ਉਸ ਨੂੰ ਆਪਣੀ ਸਭਾ ਦਾ ਮੁੱਖੀਆ ਠਹਿਰਾਇਆ ।

24ਯੋਆਬ ਦਾ ਭਰਾ ਅਸਾਹੇਲ ਉਨ੍ਹਾਂ ਤੀਹਾਂ ਵਿੱਚੋਂ ਸੀ ਨਾਲੇ ਬੈਤਲਹਮੀ ਦੋਦੋ ਦਾ ਪੁੱਤਰ ਅਲਹਾਨਾਨ,

25ਸ਼ੰਮਾਹ ਹਰੋਡੀ ਅਤੇ ਅਲੀਕਾ ਹਰੋਦੀ

26ਹਸਲ ਪਲਟੀ ਅਤੇ ਇੱਕੇਸ਼ ਤਕੋਈ ਦਾ ਪੁੱਤਰ ਈਰਾ

27ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ

28ਸਲਮੋਨ ਅਹੋਹੀ ਤੇ ਮਹਰਦੀ ਨਟੋਫਾਥੀ,

29ਬਆਨਾਹ ਦਾ ਪੁੱਤਰ ਹੇਲਬ ਇੱਕ ਨਟੋਫਾਥੀ ਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ ।

30ਬਨਾਯਾਹ ਪਿਰਥੋਨੀ ਤੇ ਗਆਸ਼ ਦੀਆਂ ਨਦੀਆਂ ਤੋਂ ਹਿੱਦਈ,

31ਅਬੀ-ਅਲਬੋਨ ਅਰਬਾਥੀ ਤੇ ਅਜ਼ਮਾਵਥ ਬਰਹੁਮੀ,

32ਅਲਯਹਬਾ ਸ਼ਅਲਬੋਨੀ ਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਥਨ

33ਸ਼ੰਮਾਹ ਹਰਾਰੀ ਤੇ ਸ਼ਰਾਰ ਅਰਾਰੀ ਦਾ ਪੁੱਤਰ ਅਹੀਆਮ ।

34ਉਸ ਮਆਕਾਥੀ ਦਾ ਪੋਤ੍ਰਾ ਅਹਸਬਈ ਦਾ ਪੁੱਤਰ ਅਲੀਫਲਟ ਤੇ ਅਹੀਥੋਫ਼ਲ ਗਿਲੋਨੀ ਦਾ ਪੁੱਤਰ ਅਲੀਆਮ,

35ਹਸਰਈ ਕਰਮਲੀ ਤੇ ਪਅਰਈ ਅਰਬੀ,

36ਸੋਬਾਹ ਤੋਂ ਨਾਥਾਨ ਦਾ ਪੁੱਤਰ ਯਿਗਾਲ ਤੇ ਬਾਨੀ ਗਾਦੀ ।

37ਸਲਕ ਅੰਮੋਨੀ ਤੇ ਨਹਰਈ ਬਏਰੋਥੀ ਜੋ ਸੂਰਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ ।

38ਈਰਾ ਯਿਥਰੀ ਤੇ ਗ਼ਾਰੇਬ ਯਿਥਰੀ ।

39ਊਰਿਯਾੱਹ ਹਿੱਤੀ - ਸਾਰੇ ਸੈਂਤੀ ਸਨ ।


  Share Facebook  |  Share Twitter

 <<  2 Samuel 23 >> 


Bible2india.com
© 2010-2025
Help
Dual Panel

Laporan Masalah/Saran