Bible 2 India Mobile
[VER] : [PUNJABI]     [PL]  [PB] 
 <<  2 Chronicles 5 >> 

1ਇਸ ਤਰ੍ਹਾਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਕੀਤਾ ਸਮਾਪਤ ਹੋਇਆ । ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰਥਾਤ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਘਰ ਦੇ ਖਜ਼ਾਨੇ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ ।

2ਤਦ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਸ਼ਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜੋ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ,

3ਤਾਂ ਇਸਰਾਏਲ ਦੇ ਸਾਰੇ ਮਨੁੱਖ ਸਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ

4ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਚੁੱਕਿਆ ਹੋਇਆ ਸੀ ।

5ਉਹ ਸੰਦੂਕ ਅਤੇ ਮੰਡਲੀ ਦਾ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜੋ ਉਸ ਤੰਬੂ ਵਿੱਚ ਸਨ ਲੈ ਆਏ । ਲੇਵੀ ਤੇ ਜਾਜਕ ਇਹਨਾਂ ਨੂੰ ਲਿਆਏ

6ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਏਨੀਆਂ ਭੇਡਾਂ ਤੇ ਬਲ਼ਦ ਕੱਟੇ ਕਿ ਉਹ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ ।

7ਜਾਜਕਾਂ ਨੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਥਾਂ ਭਵਨ ਦੀ ਵਿੱਚਲੀ ਕੋਠੜੀ ਅਰਥਾਤ ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਲਿਆਂਦਾ

8ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ ।

9ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋ ਬਾਹਰ ਦਿਸਦੇ ਸਨ ਪਰ ਉਹ ਬਾਹਰ ਵਾਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ

10ਸੰਦੂਕ ਵਿੱਚ ਕੁੱਝ ਨਹੀਂ ਸੀ ਬਿਨ੍ਹਾਂ ਦੋਂਹ ਤਖਤੀਆਂ ਦੇ ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ ।

11ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ । ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ

12ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ ਅਤੇ ਹੀਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ

13ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤੱਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤੱਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ

14ਅਤੇ ਜਾਜਕ ਬੱਦਲ ਕਰਕੇ ਸੇਵਾ ਲਈ ਖੜੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪ੍ਰਤਾਪ ਨਾਲ ਭਰ ਗਿਆ ਸੀ ।


  Share Facebook  |  Share Twitter

 <<  2 Chronicles 5 >> 


Bible2india.com
© 2010-2025
Help
Dual Panel

Laporan Masalah/Saran