Bible 2 India Mobile
[VER] : [PUNJABI]     [PL]  [PB] 
 <<  Proverbs 18 >> 

1ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ ।

2ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ ।

3ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ ।

4ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ ।

5ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ ।

6ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ ।

7ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ ।

8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ ।

9ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ ।

10ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ ।

11ਧਨਵਾਨ ਦੀ ਦੌਲਤ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ ।

12ਨਾਸ਼ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ ।

13ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ ।

14ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ ?

15ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ ।

16ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ ।

17ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ ।

18ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ ।

19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ ।

20ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ ।

21ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ ।

22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ ।

23ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ ।

24ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ ।


  Share Facebook  |  Share Twitter

 <<  Proverbs 18 >> 


Bible2india.com
© 2010-2025
Help
Dual Panel

Laporan Masalah/Saran