Bible 2 India Mobile
[VER] : [PUNJABI]     [PL]  [PB] 
 <<  Proverbs 2 >> 

1ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,

2ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,

3ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,

4ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,

5ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,

6ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।

7ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ ਹੈ,

8ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ ।

9ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,

10ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ ।

11ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,

12ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,

13ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,

14ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,

15ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,

16ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,

17ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,

18ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ ।

19ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ ।

20ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ ।

21ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,

22ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ ।


  Share Facebook  |  Share Twitter

 <<  Proverbs 2 >> 


Bible2india.com
© 2010-2025
Help
Dual Panel

Laporan Masalah/Saran