Bible 2 India Mobile
[VER] : [PUNJABI]     [PL]  [PB] 
 <<  Proverbs 9 >> 

1ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ ਘੜ ਲਏ ਹਨ ।

2ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ ।

3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,

4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,

5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ !

6ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ !

7ਮਖੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ ।

8ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ ।

9ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ ।

10ਯਹੋਵਾਹ ਦਾ ਭੈ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ ।

11ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ ।

12ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ ।

13ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ ।

14ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,

15ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,

16ਜਿਹੜਾ ਭੋਲਾ ਹੈ, ਉਹ ਐਥੇ ਆਵੇ ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,

17ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ !

18ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ !


  Share Facebook  |  Share Twitter

 <<  Proverbs 9 >> 


Bible2india.com
© 2010-2025
Help
Dual Panel

Laporan Masalah/Saran