Bible 2 India Mobile
[VER] : [PUNJABI]     [PL]  [PB] 
 <<  Job 11 >> 

1ਤਦ ਸੋਫ਼ਰ ਨਅਮਾਥੀ ਨੇ ਉੱਤਰ ਦੇ ਕੇ ਆਖਿਆ, "ਕੀ ਇਨ੍ਹਾਂ ਸਾਰੀਆਂ ਗੱਲਾਂ ਦਾ ਵਧੀਕ ਉੱਤਰ ਨਾ ਦਿੱਤਾ ਜਾਵੇ ?

2ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ ?

3ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸਕਦੀਆਂ ਹਨ ? ਜਦ ਤੂੰ ਮਖੌਲ ਕਰੇ ਤਾਂ ਕੀ ਕੋਈ ਤੈਨੂੰ ਸ਼ਰਮਿੰਦਾ ਨਾ ਕਰੇ ?

4ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਵਿੱਤਰ ਹੈ, ਅਤੇ ਮੈਂ ਤੇਰੀਆਂ ਅੱਖਾਂ ਵਿੱਚ ਸ਼ੁੱਧ ਹਾਂ ।

5ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣਾ ਮੂੰਹ ਖੋਲ੍ਹੇ,

6ਅਤੇ ਬੁੱਧ ਦੇ ਭੇਤ ਤੈਨੂੰ ਦੱਸੇ ! ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਲਈ ਤੇਰੇ ਦੋਸ਼ ਨੂੰ ਭੁਲਾ ਦਿੰਦਾ ਹੈ ।

7ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ ?

8ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ ?

9ਉਸ ਦਾ ਨਾਪ ਧਰਤੀ ਤੋਂ ਵੀ ਤੋਂ ਲੰਮਾ, ਅਤੇ ਸਮੁੰਦਰ ਨਾਲੋਂ ਵੀ ਚੌੜਾ ਹੈ ।

10ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ ਗ਼ੁਲਾਮ ਬਣਾ ਲਵੇ, ਅਤੇ ਸਭਾ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ ?

11ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ ।

12ਪਰ ਮੂਰਖ ਤਾਂ ਬੁੱਧਵਾਨ ਹੋਵੇਗਾ, ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਹੋ ਕੇ ਜੰਮੇ ।

13ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ,

14ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ, ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ,

15ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਸਥਿਰ ਹੋ ਕੇ ਕਦੇ ਨਾ ਡਰੇਂਗਾ ।

16ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ,

17ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਵੇਗਾ, ਹਨੇਰਾ ਸਵੇਰ ਦੇ ਚਾਨਣ ਵਾਂਗੂੰ ਹੋਵੇਗਾ ।

18ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਚੈਨ ਨਾਲ ਲੇਟੇਂਗਾ ।

19ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ, ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ ।

20ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ !"


  Share Facebook  |  Share Twitter

 <<  Job 11 >> 


Bible2india.com
© 2010-2025
Help
Dual Panel

Laporan Masalah/Saran