Bible 2 India Mobile
[VER] : [PUNJABI]     [PL]  [PB] 
 <<  Job 27 >> 

1ਫੇਰ ਅਯੂੱਬ ਨੇ ਆਪਣਾ ਤਰਕ ਦੇ ਕੇ ਆਖਿਆ,

2"ਜੀਉਂਦੇ ਪਰਮੇਸ਼ੁਰ ਦੀ ਸਹੁੰ ਜਿਸ ਨੇ ਮੇਰਾ ਨਿਆਂ ਪਲਟਾ ਦਿੱਤਾ, ਨਾਲੇ ਸਰਬ ਸ਼ਕਤੀਮਾਨ ਦੀ ਜਿਸ ਨੇ ਮੇਰੀ ਜਾਨ ਨੂੰ ਕੌੜਾ ਕੀਤਾ !

3ਜਿੰਨਾ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ,

4ਮੇਰਾ ਮੂੰਹ ਬਦੀ ਦੀਆਂ ਗੱਲਾਂ ਨਾ ਕਰੇਗਾ, ਮੇਰੀ ਜੀਭ ਝੂਠ ਨਾ ਬੋਲੇਗੀ !

5ਇਹ ਮੈਥੋਂ ਦੂਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, ਮੈਂ ਆਪਣੇ ਮਰਨ ਤੱਕ ਆਪਣੀ ਖਰਿਆਈ ਨੂੰ ਨਾ ਛੱਡਾਂਗਾ ।

6ਮੈਂ ਆਪਣਾ ਧਰਮ ਤਕੜਾਈ ਨਾਲ ਫੜ੍ਹਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ ।

7ਮੇਰਾ ਵੈਰੀ ਦੁਸ਼ਟ ਵਾਂਗੂੰ, ਅਤੇ ਮੇਰਾ ਵਿਰੋਧੀ ਬੁਰਿਆਰ ਵਾਂਗੂੰ ਹੋਵੇ ।

8ਭਗਤੀਹੀਣ ਨੂੰ ਕੀ ਆਸ ਹੈ ਜਦ ਉਹ ਕੱਟਿਆ ਜਾਵੇ, ਜਦ ਪਰਮੇਸ਼ੁਰ ਉਹ ਦੀ ਜਾਨ ਲੈ ਲਵੇ ?

9ਜਦ ਦੁੱਖ ਉਹ ਦੇ ਉੱਤੇ ਆਵੇ ਤਾਂ ਕੀ ਪਰਮੇਸ਼ੁਰ ਉਹ ਦੀ ਦੁਹਾਈ ਸੁਣੇਗਾ ?

10ਕੀ ਉਹ ਸਰਬ ਸ਼ਕਤੀਮਾਨ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ ?

11ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਸ਼ਕਤੀ ਬਾਰੇ ਸਿਖਾਵਾਂਗਾ, ਜੋ ਕੁਝ ਸਰਬ ਸ਼ਕਤੀਮਾਨ ਦੇ ਵਿਖੇ ਹੈ, ਮੈਂ ਨਾ ਲੁਕਾਵਾਂਗਾ ।

12ਵੇਖੋ, ਤੁਸੀਂ ਸਾਰਿਆਂ ਨੇ ਇਸ ਨੂੰ ਵੇਖਿਆ ਹੈ ਫਿਰ ਤੁਸੀਂ ਕਿਉਂ ਨਿਕੰਮੀਆਂ ਗੱਲਾਂ ਕਰਦੇ ਹੋ ?

13ਇਹ ਪਰਮੇਸ਼ੁਰ ਵੱਲੋਂ ਦੁਸ਼ਟਾਂ ਦਾ ਹਿੱਸਾ ਹੈ, ਅਤੇ ਜ਼ਾਲਮਾਂ ਦਾ ਵਿਰਸਾ, ਜੋ ਉਹ ਸਰਬ ਸ਼ਕਤੀਮਾਨ ਤੋਂ ਲੈਂਦੇ ਹਨ, ਉਹ ਇਹੋ ਹੀ ਹੈ ।

14ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ ।

15ਉਹ ਦੇ ਬਚੇ ਹੋਏ ਲੋਕ ਮਰ ਕੇ ਦੱਬੇ ਜਾਣਗੇ, ਅਤੇ ਉਹ ਦੀਆਂ ਵਿਧਵਾਵਾਂ ਨਾ ਰੋਣਗੀਆਂ ।

16ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,

17ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ, ਅਤੇ ਉਹ ਦੀ ਚਾਂਦੀ ਬੇਦੋਸ਼ੇ ਆਪਸ ਵਿੱਚ ਵੰਡ ਲੈਣਗੇ ।

18ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ, ਅਤੇ ਇੱਕ ਝੌਂਪੜੀ ਵਾਂਗੂੰ ਜਿਸ ਨੂੰ ਕੋਈ ਰਾਖਾ ਬਣਾਉਂਦਾ ਹੈ ।

19ਉਹ ਧਨੀ ਹੋ ਕੇ ਲੰਮਾ ਪੈਂਦਾ ਹੈ, ਪਰ ਉਹ ਅਜਿਹਾ ਨਹੀਂ ਰਹੇਗਾ, ਉਹ ਆਪਣੀਆਂ ਅੱਖਾਂ ਖੋਲ੍ਹਦਾ ਅਤੇ ਉਹ ਦਾ ਕੁਝ ਰਹਿੰਦਾ ਹੀ ਨਹੀਂ,

20ਭੈ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ, ਅਤੇ ਤੂਫ਼ਾਨ ਰਾਤ ਦੇ ਵੇਲੇ ਉਸ ਨੂੰ ਉਡਾ ਕੇ ਲੈ ਜਾਂਦਾ ਹੈ ।

21ਪੂਰਬੀ ਹਵਾ ਉਸ ਨੂੰ ਚੁੱਕ ਕੇ ਲੈ ਜਾਂਦੀ ਹੈ ਅਤੇ ਉਹ ਚਲਾ ਜਾਂਦਾ ਹੈ, ਉਹ ਉਸ ਨੂੰ ਉਸ ਦੇ ਥਾਂ ਤੋਂ ਹੂੰਝ ਕੇ ਲੈ ਜਾਂਦੀ ਹੈ ।

22ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ, ਉਹ ਉਸ ਦੇ ਹੱਥੋਂ ਸਿਰ ਤੇ ਪੈਰ ਰੱਖ ਕੇ ਨੱਠੇਗਾ ।

23ਲੋਕ ਉਸ ਦੇ ਉੱਤੇ ਤਾੜੀਆਂ ਵਜਾਉਣਗੇ, ਅਤੇ ਉਸ ਉੱਤੇ ਫੁੰਕਾਰਨਗੇ ਕਿ ਉਹ ਆਪ ਸਥਾਨ ਤੇ ਨਾ ਰਹਿ ਸਕੇਗਾ ।


  Share Facebook  |  Share Twitter

 <<  Job 27 >> 


Bible2india.com
© 2010-2025
Help
Dual Panel

Laporan Masalah/Saran