1ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਾਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ ।
2ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ
3ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ ।
4ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
5ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ ।
6ਤਦ ਮੂਸਾ ਨੇ ਗੱਡੇ ਅਤੇ ਬਲ਼ਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ ।
7ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ ।
8ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਇਥਾਮਾਰ ਦੇ ਹੱਥ ਵਿੱਚ ਦਿੱਤੇ ਸੀ ।
9ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ ।
10ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ ।
11ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇੱਕਲਾ ਇੱਕਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜਾਵੇ ਲਿਆਵੇ ।
12ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ ।
13ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
14ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ ।
15ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ,
16ਇੱਕ ਬੱਕਰੇ ਦਾ ਬੱਚਾ ਪਾਪ ਦੀ ਬਲੀ ਲਈ ।
17ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ ।
18ਦੂਜੇ ਦਿਨ ਸੂਆਰ ਦਾ ਪੁੱਤਰ ਨਥਨਿਏਲ ਯਿੱਸਾਕਾਰ ਦਾ ਪ੍ਰਧਾਨ ਆਪਣਾ ਚੜ੍ਹਾਵਾ ਲਿਆਇਆ ।
19ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
20ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ ।
21ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
22ਇੱਕ ਬਕਰੀ ਦਾ ਬੱਚਾ ਪਾਪ ਦੀ ਬਲੀ ਲਈ ।
23ਅਤੇ ਸੁਖ- ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਸੁਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ ।
24ਤੀਜੇ ਦਿਨ ਜ਼ਬੂਲੁਨੀਆਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ ।
25ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
26ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ ।
27ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
28ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ ।
29ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ ।
30ਚੌਥੇ ਦਿਨ ਰਊਬੇਨੀਆਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ ।
31ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
32ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ ।
33ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
34ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ ।
35ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ ।
36ਪੰਜਵੇਂ ਦਿਨ ਸ਼ਿਮਓਨੀਆਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ ।
37ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
38ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ ।
39ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
40ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ ।
41ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ ।
42ਛੇਵੇਂ ਦਿਨ ਗਾਦੀਆਂ ਦਾ ਪ੍ਰਧਾਨ ਦਊਏਲ ਦਾ ਪੁੱਤਰ, ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ ।
43ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
44ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ ।
45ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
46ਇੱਕ ਲੇਲਾ ਪਾਪ ਦੀ ਬਲੀ ਲਈ ।
47ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ ।
48ਸੱਤਵੇਂ ਦਿਨ ਅਫ਼ਰਈਮ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ ।
49ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
50ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ ।
51ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
52ਇੱਕ ਪੱਠਾ ਪਾਪ ਦੀ ਬਲੀ ਲਈ ।
53ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ ।
54ਅੱਠਵੇਂ ਦਿਨ ਮਨੱਸ਼ੀਆਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ ।
55ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
56ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ ।
57ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
58ਇੱਕ ਪੱਠਾ ਪਾਪ ਦੀ ਬਲੀ ਲਈ ।
59ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ ।
60ਨੌਵੇਂ ਦਿਨ ਬਿਨਯਾਮੀਨੀਆਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ ।
61ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
62ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ ।
63ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
64ਇੱਕ ਪੱਠਾ ਪਾਪ ਦੀ ਬਲੀ ਲਈ ।
65ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ । ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ ।
66ਦਸਵੇਂ ਦਿਨ ਦਾਨੀਆਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ ।
67ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
68ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ ।
69ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
70ਇੱਕ ਪੱਠਾ ਪਾਪ ਦੀ ਬਲੀ ਲਈ ।
71ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ ।
72ਗਿਆਰ੍ਹਵੇਂ ਦਿਨ ਆਸ਼ੇਰੀਆਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ ।
73ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
74ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ ।
75ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
76ਇੱਕ ਪੱਠਾ ਪਾਪ ਦੀ ਬਲੀ ਲਈ ।
77ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ ।
78ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ ।
79ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ । ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ ।
80ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ ।
81ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ ।
82ਬੱਕਰਾ ਪਾਪ ਦੀ ਬਲੀ ਲਈ ।
83ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ । ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ ।
84ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ ।
85ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੋ ਸ਼ੇਕਲ ਦੇ ਸਨ ।
86ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ ।
87ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਦੀ ਬਲੀ ਲਈ ।
88ਅਤੇ ਸੁਖ ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ ।
89ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ ।