1ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਾ ਦਿੱਤਾ
2ਉਸ ਦੇ ਬਲ ਅਤੇ ਸ਼ਕਤੀ ਦੇ ਸਾਰੇ ਕੰਮ, ਅਤੇ ਮਾਰਦਕਈ ਦੀ ਮਹਾਨਤਾ ਦਾ ਪੂਰਾ ਵਿਸਥਾਰ ਕਿ ਕਿਸ ਤਰ੍ਹਾਂ ਰਾਜਾ ਉਸ ਨੂੰ ਉੱਚੀ ਪਦਵੀ ਤੱਕ ਲੈ ਆਇਆ, ਕੀ ਉਹ ਮਾਦੀ ਅਤੇ ਫ਼ਾਰਸੀ ਰਾਜਿਆਂ ਦੇ ਇਤਿਹਾਸ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ ?
3ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸਦੇ ਯਹੂਦੀ ਭਰਾ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਨਾਲ ਸ਼ਾਂਤੀ ਦੇ ਬਚਨ ਬੋਲਦਾ ਹੁੰਦਾ ਸੀ ।