Bible 2 India Mobile
[VER] : [PUNJABI]     [PL]  [PB] 
 <<  Esther 7 >> 

1ਰਾਜਾ ਅਤੇ ਹਾਮਾਨ ਰਾਣੀ ਅਸਤਰ ਦੇ ਭੋਜ ਲਈ ਆ ਗਏ ।

2ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, "ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ ? ਉਹ ਪੂਰੀ ਕੀਤੀ ਜਾਵੇਗੀ । ਤੂੰ ਕੀ ਮੰਗਦੀ ਹੈਂ ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ !"

3ਅਸਤਰ ਰਾਣੀ ਨੇ ਉੱਤਰ ਦੇ ਕੇ ਕਿਹਾ, "ਹੇ ਰਾਜਾ ! ਜੇਕਰ ਤੂੰ ਮੇਰੇ ਤੋਂ ਪ੍ਰਸੰਨ ਹੈਂ, ਅਤੇ ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਮੇਰੀ ਬੇਨਤੀ ਉੱਤੇ ਮੇਰੀ ਜਾਨ ਬਖਸ਼ੀ ਜਾਵੇ ਅਤੇ ਮੇਰੇ ਮੰਗਣ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ ।

4ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ ! ਜੇਕਰ ਅਸੀਂ ਸਿਰਫ਼ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ !"

5ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਤੋਂ ਪੁੱਛਿਆ, "ਉਹ ਕੌਣ ਹੈ, ਅਤੇ ਕਿੱਥੇ ਹੈ ਜਿਸਨੇ ਆਪਣੇ ਮਨ ਵਿੱਚ ਅਜਿਹਾ ਕਰਨ ਦਾ ਸੋਚਿਆ ? "

6ਅਸਤਰ ਨੇ ਉੱਤਰ ਦਿੱਤਾ, "ਉਹ ਵਿਰੋਧੀ ਅਤੇ ਵੈਰੀ ਇਹੋ ਦੁਸ਼ਟ ਹਾਮਾਨ ਹੈ !" ਤਦ ਹਾਮਾਨ ਰਾਜਾ ਅਤੇ ਰਾਣੀ ਦੇ ਸਾਹਮਣੇ ਡਰ ਗਿਆ ।

7ਅਤੇ ਰਾਜਾ ਗੁੱਸੇ ਨਾਲ ਭਰ ਗਿਆ ਅਤੇ ਮਧ ਪੀਣੀ ਛੱਡ ਕੇ ਉੱਠਿਆ ਅਤੇ ਸ਼ਾਹੀ ਬਾਗ ਵਿੱਚ ਚਲਾ ਗਿਆ ਪਰ ਹਾਮਾਨ ਰਾਣੀ ਅਸਤਰ ਕੋਲ ਆਪਣੀ ਜਾਨ ਬਖਸ਼ਾਉਣ ਲਈ ਖੜ੍ਹਾ ਹੋ ਗਿਆ, ਕਿਉਂਕਿ ਉਸ ਨੇ ਵੇਖਿਆ ਕਿ ਰਾਜਾ ਨੇ ਮੇਰੀ ਹਾਨੀ ਕਰਨ ਦਾ ਇਰਾਦਾ ਬਣਾ ਲਿਆ ਹੈ ।

8ਜਦੋਂ ਰਾਜਾ ਸ਼ਾਹੀ ਬਾਗ ਤੋਂ ਮਧ ਪੀਣ ਦੇ ਸਥਾਨ ਨੂੰ ਮੁੜ ਕੇ ਆਇਆ, ਤਾਂ ਕੀ ਵੇਖਿਆ ਕਿ ਹਾਮਾਨ ਉਸ ਚੌਂਕੀ ਉੱਤੇ ਜਿਹਦੇ ਉੱਤੇ ਅਸਤਰ ਬੈਠੀ ਹੋਈ ਸੀ, ਝੁਕਿਆ ਹੋਇਆ ਸੀ, ਤਦ ਰਾਜਾ ਨੇ ਕਿਹਾ, "ਕੀ ਇਹ ਘਰ ਵਿੱਚ ਮੇਰੇ ਹੀ ਸਾਹਮਣੇ ਰਾਣੀ ਉੱਤੇ ਜ਼ਬਰਦਸਤੀ ਕਰਨਾ ਚਾਹੁੰਦਾ ਹੈ ? " ਇਹ ਗੱਲ ਰਾਜਾ ਦੇ ਮੂੰਹ ਤੋਂ ਨਿੱਕਲੀ ਹੀ ਸੀ ਕਿ ਸਿਪਾਹੀਆਂ ਨੇ ਹਾਮਾਨ ਦਾ ਮੂੰਹ ਢੱਕ ਦਿੱਤਾ ।

9ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾਹ ਨੇ ਰਾਜਾ ਨੂੰ ਕਿਹਾ, "ਮਹਾਰਾਜ ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ ।" ਰਾਜਾ ਨੇ ਕਿਹਾ, "ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ !"

10ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ । ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ ।


  Share Facebook  |  Share Twitter

 <<  Esther 7 >> 


Bible2india.com
© 2010-2025
Help
Dual Panel

Laporan Masalah/Saran