Bible 2 India Mobile
[VER] : [PUNJABI]     [PL]  [PB] 
 <<  Galatians 6 >> 

1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ ।

2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ ।

3ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁੱਝ ਸਮਝੇ ਅਤੇ ਹੋਵੇ ਕੁੱਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ।

4ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ ।

5ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ ।

6ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ ।

7ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁੱਝ ਬੀਜਦਾ ਹੈ ਉਹ ਹੀ ਵੱਢੇਗਾ ।

8ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ ।

9ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ ।

10ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ ।

11ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ ।

12ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ ।

13ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ ।

14ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ ।

15ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਹੈ, ਸਗੋਂ ਨਵੀਂ ਸਰਿਸ਼ਟ ।

16ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ ।

17ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ ।

18ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ । ਆਮੀਨ ।


  Share Facebook  |  Share Twitter

 <<  Galatians 6 >> 


Bible2india.com
© 2010-2025
Help
Dual Panel

Laporan Masalah/Saran