Bible 2 India Mobile
[VER] : [PUNJABI]     [PL]  [PB] 
 <<  Hosea 1 >> 

1ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬਏਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਊਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ ।

2ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਤੀਵੀਂ ਨਾਲ ਵਿਆਹ ਕਰ । ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ । ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ ।

3ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ । ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ ।

4ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖਤਮ ਕਰ ਦਿਆਂਗਾ ।

5ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ ।

6ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ ''ਲੋ-ਰੁਹਾਮਾਹ'' ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ ।

7ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ ।

8ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ।

9ਤਾਂ ਉਸ ਨੂੰ ਆਖਿਆ, ਇਹ ਦਾ ਨਾਮ ''ਲੋ-ਅੰਮੀ'' ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ ।

10ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ । ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ ।''

11ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ । ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ ।


  Share Facebook  |  Share Twitter

 <<  Hosea 1 >> 


Bible2india.com
© 2010-2025
Help
Dual Panel

Laporan Masalah/Saran