Bible 2 India Mobile
[VER] : [PUNJABI]     [PL]  [PB] 
 <<  Hosea 13 >> 

1ਜਦ ਅਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਨੇ ਬਆਲ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ ।

2ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ !

3ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ ।

4ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ।

5ਮੈਂ ਤੈਨੂੰ ਉਜਾੜ ਵਿੱਚ, ਔੜ ਦੀ ਧਰਤੀ ਵਿੱਚ ਜਾਣਿਆ ਸੀ ।

6ਉਹ ਆਪਣੀਆਂ ਚਾਰਗਾਹਾਂ ਦੇ ਵਿਤ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ ।

7ਸੋ ਮੈਂ ਉਹਨਾਂ ਲਈ ਬਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ,

8ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ ।

9ਹੇ ਇਸਰਾਏਲ, ਇਹ ਤੇਰੀ ਬਰਬਾਦੀ ਹੈ ਕਿ ਤੂੰ ਮੇਰੇ ਵਿਰੁੱਧ ਹੋਇਆ, ਆਪਣੇ ਸਹਾਇਕ ਦੇ ਵਿਰੁੱਧ ।

10ਹੁਣ ਤੇਰਾ ਰਾਜਾ ਕਿੱਥੇ ਹੈ, ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ ? ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ, ਮੈਨੂੰ ਰਾਜਾ ਅਤੇ ਹਾਕਮ ਦੇ ?

11ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ ।

12ਅਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ, ਉਹ ਦਾ ਪਾਪ ਰੱਖਿਆ ਹੋਇਆ ਹੈ ।

13ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ ।

14ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ !

15ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ ।

16ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ !


  Share Facebook  |  Share Twitter

 <<  Hosea 13 >> 


Bible2india.com
© 2010-2025
Help
Dual Panel

Laporan Masalah/Saran