Bible 2 India Mobile
[VER] : [PUNJABI]     [PL]  [PB] 
 <<  Hosea 8 >> 

1ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ ।

2ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ !

3ਇਸਰਾਏਲ ਨੇ ਭਲਿਆਈ ਨੂੰ ਰੱਦ ਕੀਤਾ, ਵੈਰੀ ਉਹ ਦਾ ਪਿੱਛਾ ਕਰੇਗਾ ।

4ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ । ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ ।

5ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ ! ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ । ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ ?

6ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ ਟੁੱਕੜੇ ਕੀਤਾ ਜਾਵੇਗਾ ।

7ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ !

8ਇਸਰਾਏਲ ਨਿਗਲਿਆ ਗਿਆ, ਹੁਣ ਉਹ ਕੌਮਾਂ ਦੇ ਵਿੱਚ ਨਾ-ਪਸੰਦ ਬਰਤਨ ਵਰਗਾ ਹੈ ।

9ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਖੋਤਾ ਇਕੱਲਾ ਅਵਾਰਾ ਹੋਵੇ । ਅਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ ।

10ਭਾਵੇਂ ਉਹ ਕੌਮਾਂ ਵਿੱਚ ਕਿਰਾਇਆ ਦੇਣ, ਮੈਂ ਉਹਨਾਂ ਨੂੰ ਹੁਣ ਇਕੱਠਾ ਕਰਾਂਗਾ । ਉਹ ਰਾਜੇ ਅਤੇ ਹਾਕਮਾਂ ਦੇ ਭਾਰ ਤੋਂ ਘੱਟ ਹੋਣ ਲੱਗੇ ।

11ਇਸ ਲਈ ਕਿ ਅਫ਼ਰਾਈਮ ਨੇ ਪਾਪ ਕਰਨ ਲਈ ਬਹੁਤੀਆਂ ਜਗਵੇਦੀਆਂ ਬਣਾਈਆਂ, ਉਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ ।

12ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ ।

13ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ । ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ ।

14ਇਸਰਾਏਲ ਆਪਣੇ ਸਿਰਜਣਹਾਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ ।


  Share Facebook  |  Share Twitter

 <<  Hosea 8 >> 


Bible2india.com
© 2010-2025
Help
Dual Panel

Laporan Masalah/Saran