Bible 2 India Mobile
[VER] : [PUNJABI]     [PL]  [PB] 
 <<  Leviticus 1 >> 

1ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,

2"ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ ।

3ਜੇਕਰ ਉਸ ਦੀ ਭੇਟ ਵੱਗ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ ।

4ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ ।

5ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ ।

6ਉਹ ਉਸ ਹੋਮਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ ।

7ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ ।

8ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ ।

9ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ ।

10ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,

11ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ ।

12ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ ।

13ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ । ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ ।

14ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ ।

15ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ ।

16ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ ।

17ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ । ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ ।


  Share Facebook  |  Share Twitter

 <<  Leviticus 1 >> 


Bible2india.com
© 2010-2025
Help
Dual Panel

Laporan Masalah/Saran