Bible 2 India Mobile
[VER] : [PUNJABI]     [PL]  [PB] 
 <<  Exodus 11 >> 

1ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ । ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ ।

2ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗਵਾਂਢੀ ਤੋਂ ਅਤੇ ਹਰ ਔਰਤ ਆਪਣੀ ਗਵਾਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ ।

3ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ ।

4ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ

5ਅਤੇ ਮਿਸਰ ਦੇਸ ਵਿੱਚ ਹਰ ਇੱਕ ਜੇਠਾ ਫ਼ਿਰਊਨ ਦੇ ਜੇਠੇ ਤੋਂ ਲੈਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਜੇਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਜੇਠਾ ਮਰ ਜਾਵੇਗਾ ।

6ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ ।

7ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ ।

8ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ । ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ ।

9ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ ਕੰਮ ਵਧ ਜਾਣ

10ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ ।


  Share Facebook  |  Share Twitter

 <<  Exodus 11 >> 


Bible2india.com
© 2010-2025
Help
Dual Panel

Laporan Masalah/Saran