Bible 2 India Mobile
[VER] : [PUNJABI]     [PL]  [PB] 
 <<  Exodus 31 >> 

1ਯਹੋਵਾਹ ਨੇ ਮੂਸਾ ਨੂੰ ਆਖਿਆ ਕਿ

2ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤਰ ਅਤੇ ਹੂਰ ਦਾ ਪੋਤਾ ਅਤੇ ਯਹੂਦਾਹ ਦੀ ਗੋਤ ਦਾ ਹੈ ਨਾਮ ਲੈਕੇ ਸੱਦਿਆ ਹੈ ।

3ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ

4ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ

5ਨਾਲੇ ਜੋੜਨ ਲਈ ਪੱਥਰਾਂ ਦੀ ਉੱਕਰਾਈ ਅਤੇ ਲੱਕੜੀ ਦੀ ਉੱਕਰਾਈ ਕਰੇ ਅਤੇ ਸਾਰੀ ਕਾਰੀਗਰੀ ਨਾਲ ਕਰੇ ।

6ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਹਿਰਦਿਆਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁੱਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ,

7ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖ਼ੀ ਦਾ ਸੰਦੂਕ ਅਤੇ ਪ੍ਰਾਸਚਿਤ ਦਾ ਸਰਪੋਸ਼ ਜਿਹੜਾ ਉਹ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ

8ਨਾਲੇ ਮੇਜ਼ ਅਤੇ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ

9ਅਤੇ ਹੋਮ ਦੀ ਭੇਟ ਦੀ ਜਗਵੇਦੀ ਅਤੇ ਉਸ ਦਾ ਸਾਰਾ ਸਮਾਨ ਅਤੇ ਹੌਦ ਅਤੇ ਉਸ ਦੀ ਚੌਂਕੀ

10ਅਤੇ ਮਹੀਨ ਉਣੇ ਹੋਏ ਬਸਤਰ ਅਤੇ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਜਦ ਉਹ ਜਾਜਕਾਈ ਦੀ ਉਪਾਸਨਾ ਕਰਨ

11ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧ ਵਾਲੀ ਧੂਪ ਪਵਿੱਤਰ ਸਥਾਨ ਲਈ ਜੋ ਕੁੱਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਉਹ ਕਰਨ ।

12ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ

13ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ ।

14ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤਰ ਹੈ । ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜ਼ਰੂਰ ਮਾਰਿਆ ਜਾਵੇ ਕਿਉਂਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ ।

15ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸ਼ਰਾਮ ਦਾ ਸਬਤ ਯਹੋਵਾਹ ਲਈ ਪਵਿੱਤਰ ਹੈ । ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜ਼ਰੂਰ ਮਾਰਿਆ ਜਾਵੇ ।

16ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੱਕ ਇੱਕ ਵਿਸ਼ਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ ।

17ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸ਼ਰਾਮ ਕੀਤਾ ਅਤੇ ਸ਼ਾਂਤ ਪਾਈ ।

18ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖ਼ੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ ।


  Share Facebook  |  Share Twitter

 <<  Exodus 31 >> 


Bible2india.com
© 2010-2025
Help
Dual Panel

Laporan Masalah/Saran