Bible 2 India Mobile
[VER] : [PUNJABI]     [PL]  [PB] 
 <<  The Song of Songs 3 >> 

1ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ ।

2ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਓਧਰ ਫਿਰਾਂਗੀ, ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ । ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ ।

3ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, "ਕੀ ਤੁਸੀਂ ਮੇਰੇ ਪ੍ਰਾਣ ਪਿਆਰੇ ਨੂੰ ਵੇਖਿਆ ਹੈ ? "

4ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ । ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ ਅਤੇ ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ ।

5ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ ਅਤੇ ਖੇਤ ਦੀਆਂ ਹਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ !

6ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ ?

7ਵੇਖੋ, ਇਹ ਸੁਲੇਮਾਨ ਦੀ ਪਾਲਕੀ ਹੈ, ਉਸ ਦੇ ਆਲੇ-ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ ।

8ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ ।

9ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ ਆਪਣੇ ਲਈ ਇੱਕ ਪਾਲਕੀ ਬਣਵਾਈ ਹੈ ।

10ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਸ ਦਾ ਛਤ੍ਰ ਸੋਨੇ ਦਾ ਅਤੇ ਉਸ ਦੀ ਗੱਦੀ ਬੈਂਗਣੀ ਰੰਗ ਦੀ ਬਣਵਾਈ ਹੈ, ਉਸ ਦਾ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਬੜੇ ਪ੍ਰੇਮ ਨਾਲ ਜੋੜਿਆ ਗਿਆ ਹੈ ।

11ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ ।


  Share Facebook  |  Share Twitter

 <<  The Song of Songs 3 >> 


Bible2india.com
© 2010-2025
Help
Dual Panel

Laporan Masalah/Saran