Bible 2 India Mobile
[VER] : [PUNJABI]     [PL]  [PB] 
 <<  Acts 11 >> 

1ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ ।

2ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ

3ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ !

4ਤਦ ਪਤਰਸ ਸ਼ੁਰੂ ਤੋਂ, ਜੋ ਹੋਇਆ ਸੀ, ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰਕੇ ਕਹਿਣ ਲੱਗਾ

5ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ ।

6ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,

7ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ ।

8ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ !

9ਅਤੇ ਦੂਸਰੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁੱਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ ।

10ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁੱਝ ਫੇਰ ਅਕਾਸ਼ ਵੱਲ ਖਿੱਚਿਆ ਗਿਆ ।

11ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ ।

12ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ ।

13ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ ।

14ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ ।

15ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ ।

16ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ ।

17ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ ?

18ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ ! ।

19ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ ।

20ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ ।

21ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ ।

22ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ । ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ ।

23ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।

24ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ ।

25ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ ।

26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ ।

27ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ ।

28ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ ।

29ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁੱਝ ਭੇਜਣ ਦਾ ਹੌਂਸਲਾ ਕੀਤਾ ।

30ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁੱਝ ਭੇਜਿਆ ।


  Share Facebook  |  Share Twitter

 <<  Acts 11 >> 


Bible2india.com
© 2010-2025
Help
Dual Panel

Laporan Masalah/Saran