Bible 2 India Mobile
[VER] : [PUNJABI]     [PL]  [PB] 
 <<  Psalms 1 >> 

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ !

2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ ।

3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁੱਝ ਉਹ ਕਰੇ ਉਹ ਸਫ਼ਲ ਹੁੰਦਾ ਹੈ ।

4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ ।

5ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,

6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ ।


  Share Facebook  |  Share Twitter

 <<  Psalms 1 >> 


Bible2india.com
© 2010-2025
Help
Dual Panel

Laporan Masalah/Saran