Bible 2 India Mobile
[VER] : [PUNJABI]     [PL]  [PB] 
 <<  Psalms 100 >> 

1ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,

2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈ ਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ ।

3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ ।

4ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ ।

5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ ।


  Share Facebook  |  Share Twitter

 <<  Psalms 100 >> 


Bible2india.com
© 2010-2025
Help
Dual Panel

Laporan Masalah/Saran