Bible 2 India Mobile
[VER] : [PUNJABI]     [PL]  [PB] 
 <<  Psalms 101 >> 

1ਮੈਂ ਦਯਾ ਅਤੇ ਨਿਆਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ ।

2ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ ।

3ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ

4ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ ।

5ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ ।

6ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ ।

7ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ ।

8ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ ।


  Share Facebook  |  Share Twitter

 <<  Psalms 101 >> 


Bible2india.com
© 2010-2025
Help
Dual Panel

Laporan Masalah/Saran