Bible 2 India Mobile
[VER] : [PUNJABI]     [PL]  [PB] 
 <<  Psalms 103 >> 

1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁੱਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ !

2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ !

3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ ।

4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ ।

5ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ ।

6ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ ।

7ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ ।

8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ ।

9ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ ।

10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ ।

11ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ !

12ਜਿੰਨਾ ਚੜਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ !

13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ ।

14ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ ।

15ਇਨਸਾਨ ਦੀ ਆਯੂ ਘਾਹ ਜਿੰਨੀ ਹੈ, ਮਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,

16ਜਦ ਵਾਉ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ ।

17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,

18ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ ।

19ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ ।

20ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ !

21ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ !

22ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ ! ।


  Share Facebook  |  Share Twitter

 <<  Psalms 103 >> 


Bible2india.com
© 2010-2025
Help
Dual Panel

Laporan Masalah/Saran