Bible 2 India Mobile
[VER] : [PUNJABI]     [PL]  [PB] 
 <<  Psalms 108 >> 

1ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮਾਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ !

2ਹੇ ਸਤਾਰ ਤੇ ਬਰਬਤ, ਜਾਗੋ, ਮੈਂ ਫਜਰ ਨੂੰ ਵੀ ਜਗਾ ਦਿਆਂਗਾ !

3ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਉੱਮਤਾਂ ਵਿੱਚ ਤੇਰੇ ਭਜਨ ਕੀਰਤਨ ਕਰਾਂਗਾ ।

4ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ !

5ਹੇ ਪਰਮੇਸ਼ੁਰ, ਅਕਾਸ਼ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ ! ।

6ਤਾਂ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ ।

7ਪਰਮੇਸ਼ੁਰ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡਾਂਗਾ, ਮੈਂ ਸੁੱਕੋਥ ਦੀ ਦੂਣ ਨੂੰ ਮਿਣਾਂਗਾ ।

8ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,

9ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ ।

10ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ ? ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾ ?

11ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ ?

12ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਦਾ ਬਚਾਓ ਵਿਅਰਥ ਹੈ ।

13ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ ! ।


  Share Facebook  |  Share Twitter

 <<  Psalms 108 >> 


Bible2india.com
© 2010-2025
Help
Dual Panel

Laporan Masalah/Saran