Bible 2 India Mobile
[VER] : [PUNJABI]     [PL]  [PB] 
 <<  Psalms 109 >> 

1ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,

2ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ ।

3ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ ।

4ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ ।

5ਭਲਿਆਈ ਦੇ ਬਦਲੇ ਬੁਰਿਆਈ ਅਤੇ ਮੇਰੇ ਪ੍ਰੇਮ ਦੇ ਬਦਲੇ ਵੈਰ ਓਹ ਮੇਰੇ ਵਿਰੁੱਧ ਰੱਖਦੇ ਹਨ ।

6ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ !

7ਆਪਣੇ ਨਿਆਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ !

8ਉਹ ਦੇ ਦਿਨ ਥੋੜੇ ਹੋਣ, ਉਹ ਦਾ ਹੁਦਾ ਕੋਈ ਹੋਰ ਲਵੇ !

9ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਤੀਵੀਂ ਰੰਡੀ ਹੋ ਜਾਵੇ !

10ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਵਾਂ ਤੋਂ ਦੂਰ ਟੁੱਕਰ ਲੱਭਣ !

11ਉਹ ਦਾ ਸ਼ਾਹ ਉਹ ਦਾ ਸਭ ਕੁੱਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ !

12ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ !

13ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਓਹਨਾਂ ਦਾ ਨਾਉਂ ਮਿਟਾਇਆ ਜਾਵੇ !

14ਉਹ ਦੇ ਪਿਉ-ਦਾਦਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ !

15ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਕਿ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,

16ਕਿਉਂ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,

17ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,

18ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਗੂੰ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਗੂੰ ਸਮਾਈ ਹੋਇਆ ਸੀ ।

19ਉਹ ਉਸ ਲਈ ਉਸ ਲੀੜੇ ਵਾਂਗੂੰ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਗੂੰ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ !

20ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ !

21ਪਰ ਤੂੰ, ਹੇ ਪ੍ਰਭੂ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁੱਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ,

22ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ, ਅਤੇ ਮੇਰਾ ਦਿਲ ਮੇਰੇ ਅੰਦਰ ਫੱਟੜ ਹੋਇਆ ਹੈ ।

23ਮੈਂ ਢਲਦੀ ਛਾਂ ਵਾਂਗੂੰ ਜਾਂਦਾ ਰਿਹਾ, ਮੈਂ ਸਲਾ ਵਾਂਗੂੰ ਝਾੜਿਆ ਜਾਂਦਾ,

24ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿੱਸਾ ਹੋ ਗਿਆ ਹੈ ।

25ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ ।

26ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ ! ਆਪਣੀ ਦਯਾ ਅਨੁਸਾਰ ਮੈਨੂੰ ਬਚਾ,

27ਕਿ ਓਹ ਜਾਣਨ ਕਿ ਏਹ ਤੇਰਾ ਹੀ ਹੱਥ ਹੈ, ਅਤੇ ਤੂੰ, ਹੇ ਯਹੋਵਾਹ, ਏਹ ਕੀਤਾ ਹੈ ।

28ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇ ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ !

29ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ !

30ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਹ ਦੀ ਉਸਤਤ ਕਰਾਂਗਾ ।

31ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜ੍ਹਾ ਰਹੇਗਾ, ਕਿ ਉਹ ਦੀ ਜਾਨ ਦੇ ਨਿਆਂ ਕਾਰਾਂ ਤੋਂ ਬਚਾਵੇ ।


  Share Facebook  |  Share Twitter

 <<  Psalms 109 >> 


Bible2india.com
© 2010-2025
Help
Dual Panel

Laporan Masalah/Saran