1ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ । ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜੀ ਵਾਂਗੂੰ ਆਪਣੇ ਪਹਾੜ ਨੂੰ ਉੱਡ ਜਾ ?
2ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ,ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ ।
3ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ ?
4ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆ ਅੱਖਾਂ ਤੱਕਦੀਆ ਹਨ ਉਹ ਦੀਆ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ ।
5ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ ।
6ਉਹ ਦੁਸ਼ਟਾ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
7ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਨ ਪਾਉਣਗੇ ।