Bible 2 India Mobile
[VER] : [PUNJABI]     [PL]  [PB] 
 <<  Psalms 110 >> 

1ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੱਕ ਮੈਂ ਤੇਰੇ ਵਿਰੋਧੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ ।

2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ ।

3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।

4ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ ।

5ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

6ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ ।

7ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ ।


  Share Facebook  |  Share Twitter

 <<  Psalms 110 >> 


Bible2india.com
© 2010-2026
Help
Dual Panel

Laporan Masalah/Saran