Bible 2 India Mobile
[VER] : [PUNJABI]     [PL]  [PB] 
 <<  Psalms 111 >> 

1ਹੇਲੈਲੂਯਾਹ ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ ।

2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ ।

3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ ।

4ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ ।

5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ ।

6ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ ।

7ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫਰਮਾਨ ਵਫ਼ਾਦਾਰੀ ਦੇ ਹਨ ।

8ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ ।

9ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਘੱਲਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈ ਦਾਇਕ ਹੈ !

10ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ ।


  Share Facebook  |  Share Twitter

 <<  Psalms 111 >> 


Bible2india.com
© 2010-2025
Help
Dual Panel

Laporan Masalah/Saran