1ਹੇ ਸਵਰਗ ਵਿੱਚ ਬਿਰਾਜਮਾਨ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ !
2ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਿਨ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ ।
3ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ !
4ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ ।