1ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ !
2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ !
3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ !
4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ !
5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ ।
6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ !