Bible 2 India Mobile
[VER] : [PUNJABI]     [PL]  [PB] 
 <<  Psalms 132 >> 

1ਹੇ ਯਹੋਵਾਹ, ਦਾਊਦ ਲਈ ਚੇਤੇ ਰੱਖ, ਉਹ ਦੇ ਸਾਰੇ ਦੁੱਖ ,

2ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਕਾਦਰ ਲਈ ਸੁੱਖਣਾ ਸੁੱਖੀ,

3ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,

4ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,

5ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਕਾਦਰ ਲਈ ਕੋਈ ਡੇਹਰਾ !

6ਵੇਖਾ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਰੜ੍ਹ ਵਿੱਚ ਲੱਭ ਪਿਆ ।

7ਅਸੀਂ ਉਹ ਦੇ ਡੇਹਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ ।

8ਹੇ ਯਹੋਵਾਹ, ਉੱਠ, ਆਪਣੇ ਆਰਾਮ ਦੇ ਥਾਂ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ !

9ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,

10ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ !

11ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,

12ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ ।

13ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ ।

14ਏਹ ਸਦਾ ਲਈ ਵਿਸਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ ।

15ਮੈਂ ਉਹ ਦੇ ਰਿਜਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ ।

16ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ !

17ਉੱਥੇ ਮੈਂ ਦਾਊਦ ਲਈ ਇੱਕ ਸਿੰਙ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ ।

18ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ ।


  Share Facebook  |  Share Twitter

 <<  Psalms 132 >> 


Bible2india.com
© 2010-2025
Help
Dual Panel

Laporan Masalah/Saran